Home Desh Dallewal ਦੀਆਂ ਸਾਰੀਆਂ ਰਿਪੋਰਟਾਂ ਕਰੋ ਪੇਸ਼, ਸੁਪਰੀਮ ਕੋਰਟ ਦਾ ਪੰਜਾਬ ਸਰਕਾਰ...

Dallewal ਦੀਆਂ ਸਾਰੀਆਂ ਰਿਪੋਰਟਾਂ ਕਰੋ ਪੇਸ਼, ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਆਦੇਸ਼

22
0

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਜਿੱਥੇ 50 ਦਿਨ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਜਿੱਥੇ 50 ਦਿਨ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਤਾਂ ਉੱਥੇ ਹੀ ਉਹਨਾਂ ਦੀ ਸਿਹਤ ਵੀ ਖਰਾਬ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੋਰਟ ਨੇ ਡੱਲੇਵਾਲ ਨਾਲ ਸਬੰਧਿਤ ਸਾਰੀਆਂ ਰਿਪੋਰਟਾਂ ਪੇਸ਼ ਕਰਨ ਲਈ ਕਿਹਾ ਹੈ।
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ ਪੀਣ ਵਿੱਚ ਮੁਸ਼ਕਲ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦੇ ਹਨ, ਉਹ ਤੁਰੰਤ ਉਲਟੀਆਂ ਰਾਹੀਂ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇੱਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ।
10 ਮੀਟਰ ਦੂਰੀ ਹੈ ਸਾਡੀ ਟੀਮ- ਸਿੱਬਲ
ਡੱਲੇਵਾਲ ਸਬੰਧੀ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਸੂਰਿਆ ਕਾਂਤ ਅਤੇ ਐਨਕੇ ਸਿੰਘ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਪ੍ਰਗਤੀ ਹੋ ਰਹੀ ਹੈ। ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ ‘ਤੇ ਹੈ।
ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰ ਉੱਥੇ ਹੈ। ਇਸ ‘ਤੇ ਕਪਿਲ ਸਿੱਬਲ ਨੇ ਜਵਾਬ ਦਿੱਤਾ ਕਿ ਡੱਲੇਵਾਲ ਨੇ ਸਾਨੂੰ ਖੂਨ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਸਿਹਤ ਵਿੱਚ ਸੁਧਾਰ ਨਹੀਂ- ਡੱਲੇਵਾਲ
ਇਸ ‘ਤੇ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ (ਡੱਲੇਵਾਲ) ‘ਤੇ ਦਬਾਅ ਪਾ ਰਹੇ ਹਨ ਕਿ ਉਹ ਇਸ ਗੱਲ ਦਾ ਵਿਰੋਧ ਨਾ ਕਰਨ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ‘ਤੇ ਸਿੱਬਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ ਪਰ ਪੰਜਾਬ ਦੇ ਮੁੱਖ ਸਕੱਤਰ ਦੇ ਹਲਫ਼ਨਾਮੇ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਸ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਤੋਂ ਪਹਿਲਾਂ ਅਤੇ ਬਾਅਦ ਦੀ ਤੁਲਨਾਤਮਕ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।
18 ਨੂੰ SKM ਦੀ ਮੀਟਿੰਗ
ਸ਼ੰਭੂ ਅਤੇ ਖਨੌਰੀ ਮੋਰਚਿਆਂ ਤੇ ਚੱਲ ਰਹੇ ਸੰਘਰਸ਼ ਦੇ ਨਾਲ-ਨਾਲ, ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਦਿਖਾਈ ਦੇਵੇਗਾ। ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ 3 ਮੋਰਚਿਆਂ ਦੇ ਆਗੂਆਂ ਦੀ ਇੱਕ ਮੀਟਿੰਗ ਹੋਈ। ਇੱਕ ਹੋਰ ਮੀਟਿੰਗ 18 ਜਨਵਰੀ ਨੂੰ ਪਾਤੜਾਂ ਵਿੱਚ ਦੁਬਾਰਾ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ।
ਬੀਤੇ ਕੱਲ੍ਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਹਾਲਾਂਕਿ ਦੋਵੇਂ ਮੀਟਿੰਗਾਂ ਵਿੱਚ ਕਿਸ ਮੁੱਦੇ ਤੇ ਗੱਲ ਹੋਈ ਇਹ ਜਾਣਕਾਰੀ ਤਾਂ ਜਾਖੜ ਜਾਂ ਕਿਸੇ ਹੋਰ ਆਗੂ ਰਾਹੀਂ ਸਾਹਮਣੇ ਨਹੀਂ ਆਈ ਪਰ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਅਤੇ ਜਾਖੜ ਵਿੱਚਾਲੇ ਡੱਲੇਵਾਲ ਦੇ ਮਰਨ ਵਰਤ ਸਬੰਧੀ ਚਰਚਾ ਹੋਈ ਹੋਵੇਗੀ।
MSP ਨਾਲ ਕਿਸਾਨਾਂ ਨੂੰ ਨੁਕਸਾਨ- ਜਾਖੜ
ਇਸ ਤੋਂ ਪਹਿਲਾਂ ਜਾਖੜ ਨੇ ਕਿਹਾ ਸੀ MSP ਦਾ ਕਾਨੂੰਨ ਬਣਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਕਿਉਂਕਿ ਇਸ ਨਾਲ ਪੂਰੇ ਦੇਸ਼ ਵਿੱਚੋਂ ਖਰੀਦ ਕਰਨੀ ਹੋਵੇਗੀ ਅਤੇ ਜਿਸ ਤੋਂ ਬਾਅਦ ਪੰਜਾਬ ਵਿੱਚ ਪ੍ਰਤੀ ਹੈਕਟੇਅਰ ਪ੍ਰਣਾਲੀ ਅਧੀਨ ਆ ਜਾਵੇਗਾ। ਫਿਰ ਪੰਜਾਬ ਦੇ ਕਿਸਾਨਾਂ ਨੂੰ ਵਿਸ਼ੇਸ ਲਾਭ ਨਹੀਂ ਮਿਲੇਗੀ। ਇਸ ਕਰਕੇ ਉਹਨਾਂ ਨੇ ਕਿਸਾਨਾਂ ਨੂੰ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨਾ ਕਰਨ ਦੀ ਅਪੀਲ ਕੀਤੀ।
Previous articleਖਾਲਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਕੇਜਰੀਵਾਲ ਸਮੇਤ ਕਈ ਆਗੂ, ਚੋਣਾਂ ਦੌਰਾਨ ਹੋ ਸਕਦਾ ਹਮਲਾ
Next articleਭਾਰਤ ਦੇ ਦੁਸ਼ਮਣ ਸਾਵਧਾਨ! Army Day ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਨੂੰ ਸੌਂਪੇ 3 ਸਵਦੇਸ਼ੀ ਜੰਗੀ ਜਹਾਜ਼

LEAVE A REPLY

Please enter your comment!
Please enter your name here