Home Desh Ludhiana ਪੱਛਮੀ ਸੀਟ ਖਾਲੀ, ਹੁਣ 6 ਮਹੀਨਿਆਂ ਅੰਦਰ ਜ਼ਿਮਨੀ ਚੋਣ ਕਰਵਾਉਣੀ...

Ludhiana ਪੱਛਮੀ ਸੀਟ ਖਾਲੀ, ਹੁਣ 6 ਮਹੀਨਿਆਂ ਅੰਦਰ ਜ਼ਿਮਨੀ ਚੋਣ ਕਰਵਾਉਣੀ ਲਾਜ਼ਮੀ

14
0

 Ludhiana ਪੱਛਮੀ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ 17 ਜੂਨ ਤੋਂ ਪਹਿਲਾਂ ਕਰਵਾਉਣੀ ਹੋਵੇਗੀ।

ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੀਟ ਤੋਂ ਬਾਅਦ, ਚੋਣ ਕਮਿਸ਼ਨ ਵੱਲੋਂ ਜਲਦੀ ਹੀ ਉਪ ਚੋਣਾਂ ਕਰਵਾਈਆਂ ਜਾਣਗੀਆਂ।
ਸਰਕਾਰ ਬਣਨ ਤੋਂ ਬਾਅਦ ਛੇਵੀਂ ਸੀਟ ਲਈ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਸੀਟ ਜਿੱਤੀ ਸੀ। ਇਸ ਤੋਂ ਬਾਅਦ, ਪਾਰਟੀ ਉਮੀਦਵਾਰ ਗਿੱਦੜਬਾਹਾ, ਹੁਸ਼ਿਆਰਪੁਰ ਅਤੇ ਡੇਰਾ ਬਾਬਾ ਨਾਨਕ ਸੀਟਾਂ ਜਿੱਤਣ ਵਿੱਚ ਸਫਲ ਰਹੀ। ਜਦੋਂ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਨੇ ਜਿੱਤ ਹਾਸਿਲ ਕੀਤੀ ਸੀ।
ਮਈ ਵਿੱਚ ਹੋ ਸਕਦੀ ਹੈ ਵੋਟਿੰਗ
ਵਿਧਾਨ ਸਭਾ ਵੱਲੋਂ ਭੇਜੀ ਗਈ ਸੂਚਨਾ ਤੋਂ ਬਾਅਦ ਚੋਣ ਕਮਿਸ਼ਨ ਹਲਕੇ ਵਿੱਚ ਚੋਣ ਕਰਵਾਉਣ ਸਬੰਧੀ ਤਿਆਰੀਆਂ ਪੂਰੀ ਕਰਨ ਵਿੱਚ ਜੁਟ ਜਾਵੇਗਾ। ਜਿਸ ਵਿੱਚ ਵੋਟਰ ਸੂਚੀਆਂ ਦੀ ਜਾਂਚ ਤੋਂ ਲੈਕੇ ਬਾਕੀ ਸਾਰੀ ਜ਼ਰੂਰੀ ਗਤੀਵਿਧੀਆਂ ਸ਼ਾਮਿਲ ਹੋਣਗੀਆਂ ਅੱਜ (17 ਜਨਵਰੀ) ਤੋਂ 17 ਜੂਨ ਦੇ ਵਿਚਕਾਰ ਇਸ ਸੀਟ ਤੇ ਜ਼ਿਮਨੀ ਚੋਣ ਹੋਵੇਗੀ।
ਜੇਕਰ ਸਧਾਰਨ ਅੰਦਾਜ਼ਾ ਲਗਾਇਆ ਜਾਵੇ ਤਾਂ ਚੋਣ ਕਮਿਸ਼ਨ ਮਈ- ਜੂਨ ਵਿੱਚ ਜ਼ਿਮਨੀ ਚੋਣ ਕਰਵਾਈ ਜਾਵੇਗੀ। ਪਰ ਜੂਨ ਮਹੀਨੇ ਵਿੱਚ ਗਰਮੀ ਬਹੁਤ ਜ਼ਿਆਦਾ ਹੁੰਦੀ ਹੈ ਤਾਂ ਹੋ ਸਕਦਾ ਹੈ ਕਿ ਚੋਣ ਕਮਿਸ਼ਨ ਇਸ ਚੋਣ ਨੂੰ ਮਈ ਮਹੀਨੇ ਵਿੱਚ ਹੀ ਕਰਵਾ ਲਵੇ।
ਕਿਉਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਸੀ ਕਿ ਗਰਮੀ ਜ਼ਿਆਦਾ ਹੋਣ ਕਾਰਨ ਲੋਕਾਂ ਨੇ ਵੋਟਿੰਗ ਘੱਟ ਕੀਤੀ ਸੀ। ਜਿਸ ਕਾਰਨ ਚੋਣ ਕਮਿਸ਼ਨ ਅੱਗੇ ਤੋਂ ਮੌਸਮ ਦਾ ਧਿਆਨ ਰੱਖੇਗਾ। ਸ਼ਾਇਦ ਹੋ ਸਕਦਾ ਹੈ ਕਿ ਇਹ ਚੋਣ ਮਈ ਮਹੀਨੇ ਵਿੱਚ ਹੀ ਕਰਵਾ ਲਈ ਜਾਵੇ।
ਗੋਲੀ ਲੱਗਣ ਕਾਰਨ ਹੋਈ ਸੀ ਗੋਗੀ ਦੀ ਮੌਤ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਪਿਛਲੇ ਸ਼ੁੱਕਰਵਾਰ ਨੂੰ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਹੇ ਸਨ। ਇਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
Previous articleSaif Ali Khan ਨੂੰ ICU ਤੋਂ ਕੀਤਾ ਗਿਆ ਸ਼ਿਫਟ, ਇੱਕ ਹਫ਼ਤੇ ਲਈ ਬੈੱਡ ਰੈਸਟ… ਜਾਣੋ ਹੈਲਥ ਅਪਡੇਟ
Next article7 ਏਅਰਬੈਗ ਅਤੇ ADAS ਫੀਚਰਸ, Maruti e Vitara ने Auto Expo ਵਿੱਚ ਦਿਖਾਈ ਤਾਕਤ

LEAVE A REPLY

Please enter your comment!
Please enter your name here