Home Desh Weather: ਅੱਜ ਵੀ ਕਈ ਸ਼ਹਿਰਾਂ ਵਿੱਚ ਪਵੇਗੀ ਸੰਘਣੀ ਧੁੰਦ, 21 ਜਨਵਰੀ ਨੂੰ...

Weather: ਅੱਜ ਵੀ ਕਈ ਸ਼ਹਿਰਾਂ ਵਿੱਚ ਪਵੇਗੀ ਸੰਘਣੀ ਧੁੰਦ, 21 ਜਨਵਰੀ ਨੂੰ ਬੱਦਲਵਾਈ ਦਾ ਰਹਿਣ ਦਾ ਅਨੁਮਾਨ

21
0

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਅੱਜ (ਸ਼ਨੀਵਾਰ) ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 48 ਘੰਟਿਆਂ ਦੇ ਸੁੱਕੇ ਮੌਸਮ ਤੋਂ ਬਾਅਦ, ਕੱਲ੍ਹ ਦੁਪਹਿਰ ਨੂੰ ਸੂਰਜ ਚਮਕਿਆ। ਤਾਪਮਾਨ ਵਿੱਚ ਲਗਭਗ 1 ਡਿਗਰੀ ਵਾਧਾ ਹੋਣ ਨਾਲ ਲੋਕਾਂ ਨੂੰ ਠੰਢ ਤੋਂ ਥੋੜ੍ਹੀ ਰਾਹਤ ਮਿਲੀ। ਪਰ ਫਿਰ ਵੀ ਸੂਬੇ ਵਿੱਚ ਤਾਪਮਾਨ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਪਰ ਉਸ ਤੋਂ ਬਾਅਦ, ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਵਧ ਸਕਦਾ ਹੈ।
10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਓਰੇਂਜ ਅਲਰਟ
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸੀਤ ਲਹਿਰ ਦਾ ਅਲਰਟ ਜਾਰੀ
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ, ਮਾਨਸਾ ਅਤੇ ਬਰਨਾਲਾ ਵਿੱਚ ਕੋਲ ਵੇਵ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
21-22 ਨੂੰ ਬੱਦਲਵਾਈ ਦੀ ਸੰਭਾਵਨਾ
ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 18 ਜਨਵਰੀ ਤੋਂ ਇੱਕ ਨਵਾਂ ਵੈਸਟਨ ਡਿਸਟਰਵੈਂਸ ਐਕਟਿਵ ਹੋ ਰਿਹਾ ਹੈ। ਇਸਦਾ ਪ੍ਰਭਾਵ 19 ਜਨਵਰੀ ਤੋਂ ਪਹਾੜੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ। ਪਰ 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Previous articleLudhiana: 20 ਜਨਵਰੀ ਨੂੰ ਮਿਲੇਗਾ ਨਵਾਂ ਮੇਅਰ, ਕੌਂਸਲਰਾਂ ਨੂੰ ਇੱਕਜੁੱਟ ਰੱਖਣਾ ਸਿਆਸੀ ਪਾਰਟੀਆਂ ਲਈ ਵੱਡੀ ਚੁਣੌਤੀ
Next articleਡਾਕਟਰ ਬਲਾਤਕਾਰ ਮਾਮਲੇ ਵਿੱਚ ਸੰਜੇ ਰਾਏ ਨੂੰ ਠਹਿਰਾਇਆ ਗਿਆ ਦੋਸ਼ੀ, ਸਿਆਲਦਾਹ ਅਦਾਲਤ ਨੇ ਸੁਣਾਇਆ ਫੈਸਲਾ

LEAVE A REPLY

Please enter your comment!
Please enter your name here