Home Desh ਪੰਜਾਬ ‘ਚ ਬੱਚਿਆਂ ਉੱਤੇ ਮੰਡਰਾ ਰਿਹਾ ਵੱਡਾ ਖਤਰਾ! 26 ਜਨਵਰੀ ਨੂੰ ਲੈ...

ਪੰਜਾਬ ‘ਚ ਬੱਚਿਆਂ ਉੱਤੇ ਮੰਡਰਾ ਰਿਹਾ ਵੱਡਾ ਖਤਰਾ! 26 ਜਨਵਰੀ ਨੂੰ ਲੈ ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਧਮਕੀ

16
0

 ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਉਣ ਤੋਂ ਇੱਕ ਦਿਨ ਪਹਿਲਾਂ, ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ

ਪੰਜਾਬ ਦੇ ਸ਼ਹਿਰ ਪਟਿਆਲਾ ਵਿੱਚ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਉਣ ਤੋਂ ਇੱਕ ਦਿਨ ਪਹਿਲਾਂ, ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪਟਿਆਲਾ ਮੀਡੀਆ ਨੂੰ ਇੱਕ ਈਮੇਲ ਭੇਜੀ ਹੈ। ਜਿਸ ਵਿੱਚ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਮਾਗਮ ਵਿੱਚ ਨਾ ਭੇਜਣ ਦੀ ਅਪੀਲ ਕੀਤੀ ਗਈ ਹੈ। ਪੰਨੂ ਨੇ ਲਿਖਿਆ, “ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਮੁਕਤ ਪਬਲਿਕ ਸਕੂਲ ਰਾਜਪੁਰਾ ਦੇ ਬੱਚਿਆਂ ਨੂੰ ਪੋਲੋ ਗਰਾਊਂਡ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਭਗਵੰਤ ਮਾਨ ਨਾਲ ਸ਼ਾਮਲ ਨਾ ਹੋਣ। ਇਸਦੇ ਨਾਲ ਹੀ ਲਿਖਿਆ ਘਰ ਵਿੱਚ ਰਹੋ- ਸੁਰੱਖਿਅਤ ਰਹੋ।”
ਦੱਸ ਦੇਈਏ ਕਿ ਖਾਲਿਸਤਾਨੀ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ ਭਗਵੰਤ ਮਾਨ ਦੀ ਹਾਲਤ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗੀ ਹੋਵੇਗੀ, ਉਸਨੂੰ ਵੀ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਗਣਤੰਤਰ ਦਿਵਸ ਦੇ ਮੌਕੇ ‘ਤੇ ਮੋਹਾਲੀ ਵਿੱਚ ਝੰਡਾ ਲਹਿਰਾਉਣਗੇ। ਸਭ ਤੋਂ ਪਹਿਲਾਂ, ਉਨ੍ਹਾਂ ਦਾ ਫਰੀਦਕੋਟ ਵਿੱਚ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਸੀ।
ਇਸ ਤੋਂ ਬਾਅਦ ਪਟਿਆਲਾ ਤੈਅ ਕੀਤਾ ਗਿਆ ਪਰ ਹੁਣ ਇਸਨੂੰ ਮੋਹਾਲੀ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਥੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਝੰਡਾ ਲਹਿਰਾਉਣਾ ਸੀ। ਖਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਸ ਵਾਰ ਵੀ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਮੁੱਖ ਮੰਤਰੀ ਮੋਹਾਲੀ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।
Previous articleਕਸ਼ਮੀਰ ਵਿੱਚ ਜੀਓ ਟੈਗਿੰਗ ਚਿਨਾਰਾਂ ਨੂੰ ਕਿਵੇਂ ਬਚਾਏਗੀ? ਜਾਣੋ ਇਸਦੇ ਫਾਇਦੇ
Next article61ਵੇਂ ਦਿਨ ਵਿੱਚ ਦਾਖਿਲ ਹੋਇਆ ਮਰਨ ਵਰਤ, ਭਲਕੇ ਟਰੈਕਟਰ ਮਾਰਚ ਕਰਨਗੇ ਕਿਸਾਨ

LEAVE A REPLY

Please enter your comment!
Please enter your name here