Home Desh ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਮੁੜ ਸ਼ੁਰੂ ਹੋਵੇਗੀ ਸੁਣਵਾਈ, ਸੁਖਰਾਜ ਸਿੰਘ ਨੇ ਫੈਸਲੇ...

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਮੁੜ ਸ਼ੁਰੂ ਹੋਵੇਗੀ ਸੁਣਵਾਈ, ਸੁਖਰਾਜ ਸਿੰਘ ਨੇ ਫੈਸਲੇ ਦਾ ਕੀਤਾ ਸੁਆਗਤ

12
0

ਸੁਖਰਾਜ ਸਿੰਘ ਨਿਆਮੀ ਵਾਲਾ ਨੇ ਇਸ ਫੈਸਲੇ ‘ਤੇ ਖੁਸ਼ੀ ਜਾਹਰ ਕੀਤੀ ਅਤੇ ਅਦਾਲਤ ਦੇ ਇਸ ਫੈਸਲੇ ਦੀ ਸ਼ਲਾਂਘਾ ਕੀਤੀ।

ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ਵੱਲੋਂ ਸ਼ੁਰੂ ਕਰਨ ਦਾ ਫੈਸਲੇ ਲਿਆ ਹੈ। ਇਸ ਨੂੰ ਲੈ ਕੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਫੈਸਲੇ ਦਾ ਸੁਆਗਤ ਕੀਤਾ ਹੈ। 12 ਅਕਤੂਬਰ 2015 ਨੂੰ ਇਹ ਵਾਰਦਾਤ ਵਾਪਰੀ ਸੀ ਤੋਂ ਬਾਅਦ ਇਨਸਾਫ ਲਈ ਕਈ ਪਰਿਵਾਰ ਲੜ ਰਹੇ ਹਨ।
ਸੁਖਰਾਜ ਸਿੰਘ ਨਿਆਮੀ ਵਾਲਾ ਨੇ ਇਸ ਫੈਸਲੇ ‘ਤੇ ਖੁਸ਼ੀ ਜਾਹਰ ਕੀਤੀ ਅਤੇ ਅਦਾਲਤ ਦੇ ਇਸ ਫੈਸਲੇ ਦੀ ਸ਼ਲਾਂਘਾ ਕੀਤੀ। ਇਕ ਵੀਡੀਓ ਰਾਹੀਂ ਉਨ੍ਹਾਂ ਵੱਲੋਂ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਕੱਲ੍ਹ ਜੋ ਮਾਣਯੋਗ ਅਦਾਲਤ ਵੱਲੋਂ ਇੱਕ ਫੈਸਲਾ ਲਿਆ ਗਿਆ ਹੈ ਕਿ ਇਸ ਕੇਸ ਨੂੰ ਹੋਰ ਜ਼ਿਆਦਾ ਨਾ ਲਮਕਾਇਆ ਜਾਵੇ। ਇਸ ਕੇਸ ਨੂੰ ਮੁੜ ਤੋਂ ਸੁਣਵਾਈ ਤਹਿਤ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਵਧੀਆ ਫੈਸਲਾ ਲਿਆ ਗਿਆ ਹੈ।
ਅੱਗੇ ਉਨ੍ਹਾਂ ਕਿਹਾ ਹੈ ਕਿ ਮੁਲਜ਼ਮਾਂ ਵੱਲੋਂ ਅਦਾਲਤ ਨੂੰ ਗੁੰਮਰਾਹ ਕਰਨ ਤੇ ਇਸ ਕੇਸ ਨੂੰ ਹੋਰ ਲੰਬਾ ਖਿੱਚਣ ਦੀ ਨੀਅਤ ਨਾਲ ਵਾਰ-ਵਾਰ ਤਰਾਂ-ਤਰਾਂ ਦੀਆਂ ਅਰਜੀਆ ਲਗਾ ਕੇ ਇਸ ਕੇਸ ਨੂੰ ਲਮਕਾਉਣ ਦੀ ਕੋਸ਼ਿਸ ਕੀਤੀ ਗਈ ਸੀ। ਹੁਣ ਉਮੀਦ ਹੈ ਕਿ ਇਸ ਕੇਸ ਦੀ ਸੁਣਵਾਈ ਜਲਦ ਪੁਰੀ ਹੋਣ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਈਆ ਜਾਣਗੀਆਂ ਅਤੇ ਸਾਰੇ ਦੋਸ਼ੀ ਜਲਦ ਸਲਾਖਾਂ ਪਿੱਛੇ ਹੋਣਗੇ।
2015 ‘ਚ ਵਾਪਰੀ ਸੀ ਘਟਨਾ
12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ, ਸਿੱਖ ਸੰਗਠਨਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਦਬਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 14 ਅਕਤੂਬਰ ਨੂੰ ਪੁਲਿਸ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ। ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ ਲਗਭਗ 100 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ।
Previous articleਜਿੱਥੇ ਮੌਜੂਦ ਸੀ ਟਰੰਪ, ਉਸ ਤੋਂ ਕੁੱਝ ਦੂਰੀ ‘ਤੇ ਹਾਦਸਾਗ੍ਰਸਤ ਹੋਇਆ ਜਹਾਜ਼, 60 ਲੋਕ ਸਨ ਸਵਾਰ
Next articleMarch ਤੱਕ ਪੁਲਾੜ ਤੋਂ ਵਾਪਸ ਆਵੇਗੀ ਸੁਨੀਤਾ ਵਿਲੀਅਮਜ਼ ! Trump ਦੇ ਐਲਾਨ ਤੋਂ ਬਾਅਦ ਕੀ ਬੋਲਿਆ NASA

LEAVE A REPLY

Please enter your comment!
Please enter your name here