Home Desh ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ, SGPC ਪ੍ਰਧਾਨ...

ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ, SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ

9
0

ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ।

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।
Previous article1500 ਨਸ਼ੀਲੀਆਂ ਗੋਲ਼ੀਆਂ ਸਮੇਤ 2 ਨੌਜਵਾਨ ਕਾਬੂ, ਇੱਕ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦਾ ਹੈ ਮਾਮਲਾ ਦਰਜ
Next articlePunjab Holiday- ਕੱਲ੍ਹ ਪੰਜਾਬ ਵਿਚ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ, ਵੇਖੋ ਨੋਟੀਫਿਕੇਸ਼ਨ

LEAVE A REPLY

Please enter your comment!
Please enter your name here