Home Desh Punjab Holiday- ਕੱਲ੍ਹ ਪੰਜਾਬ ਵਿਚ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ, ਵੇਖੋ ਨੋਟੀਫਿਕੇਸ਼ਨ Deshlatest NewsPanjab Punjab Holiday- ਕੱਲ੍ਹ ਪੰਜਾਬ ਵਿਚ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ, ਵੇਖੋ ਨੋਟੀਫਿਕੇਸ਼ਨ By admin - February 11, 2025 11 0 FacebookTwitterPinterestWhatsApp ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ-ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਚ 11 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੀ ਸੀਮਾ ਦੇ ਅੰਦਰ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ 12 ਫਰਵਰੀ ਨੂੰ ਪੂਰੇ ਪੰਜਾਬ ਵਿਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੀ ਸੀਮਾ ਦੇ ਅੰਦਰ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਛੁੱਟੀ ਦੇ ਹੁਕਮ ਉਨ੍ਹਾਂ ਸਕੂਲਾਂ/ਕਾਲਜਾਂ ਦੀਆਂ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ-ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੀਆਂ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ। ਉਧਰ, ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।